[podloveaudio src=http://www.podtrac.com/pts/redirect.mp3/http://podcast.harmanradio.com/media/audio/ik-mulaqaat-202205011200.mp3 chapters=http://podcast.harmanradio.com/media/meta/ik-mulaqaat-202205011200.json title=’ ‘ subtitle=’ ‘ summary=’ ‘ chaptersVisible=true timecontrolsVisible=true summaryVisible=false preload=false] ਆਪਣੇ ਮਿੱਠ ਬੋਲੜੇ ਤੇ ਨਿਮਰ ਸੁਭਾਅ ਦੇ ਚਲਦਿਆਂ ਜੁਗਨਦੀਪ ਜਵਾਹਰਵਾਲਾ ਨੇ ਲਿਬਰਲ ਪਾਰਟੀ ਵਿਚ ਕੰਮ ਕਰਦਿਆਂ ਬਹੁਤ ਥੋੜ੍ਹੇ ਸਮੇਂ ਵਿੱਚ ਆਪਣੀ ਨੇੜਤਾ ਪਾਰਟੀ ਦੇ ਉੱਚ ਆਗੂਆਂ ਨਾਲ ਬਹੁਤ ਜ਼ਿਆਦਾ ਵਧਾ ਲਈ । ਪਿਛਲੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਲਈ ਕੀਤੇ ਕੰਮਾਂ ਅਤੇ ਉਸ ਦੀ ਲੋਕਪ੍ਰਿਅਤਾ ਨੂੰ ਦੇਖਦਿਆਂ 21 ਮਈ ਨੂੰ ਹੋਣ ਜਾ ਰਹੀਆਂ 151 ਮੈਂਬਰੀ ਆਸਟ੍ਰੇਲੀਆ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਦੇ ਆਗੂ ਸਕੌਟ ਮੌਰੀਸਨ ਦੁਆਰਾ ਭਾਰਤੀਆਂ ਦੀ ਸੰਘਣੀ ਵਸੋਂ ਵਾਲੀ ਚਿਫਲੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਜੁਗਨਦੀਪ ਸਿੰਘ ਆਸਟ੍ਰੇਲੀਆ ਵਿੱਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਨੌਜਵਾਨ ਬਣ ਗਿਆ ਹੈ ।